Home »
Book Release
,
Jaiton
,
Literary News
,
News
,
punjabi-news
,
ਸਾਹਿੱਤਕ ਖ਼ਬਰਾਂ
,
ਖ਼ਬਰਾਂ
,
ਘੁੰਡ ਚੁਕਾਈ
,
ਜੈਤੋਂ
» ਸੂਰੇਵਾਲੀਆ ਦੀ ਪੁਸਤਕ 'ਪਾਪਾ ਆਪਾਂ ਬਰਾੜ ਹੁੰਨੇ ਆਂ' ਰਿਲੀਜ਼
ਸੂਰੇਵਾਲੀਆ ਦੀ ਪੁਸਤਕ 'ਪਾਪਾ ਆਪਾਂ ਬਰਾੜ ਹੁੰਨੇ ਆਂ' ਰਿਲੀਜ਼
Written By Editor on Thursday, December 17, 2009 | 01:11
ਜੈਤੋ-( ਹਰਦਮ ਸਿੰਘ ਮਾਨ)- ਅੱਜ ਦੀ ਪੰਜਾਬੀ ਕਹਾਣੀ ਜ਼ਿੰਦਗੀ ਦੀਆਂ ਅਨੇਕਾਂ ਪਰਤਾਂ ਬਹੁਤ ਹੀ ਕਲਾਤਮਿਕ ਢੰਗ ਨਾਲ ਪੇਸ਼ ਕਰ ਰਹੀ ਹੈ ਅਤੇ ਕਿਸੇ ਵੀ ਪੱਖੋਂ ਇਹ ਦੂਜੀਆਂ ਭਾਰਤੀ ਭਾਸ਼ਾਵਾਂ ਤੋਂ ਪਿੱਛੇ ਨਹੀਂ। ਇਹ ਸ਼ਬਦ ਵਿਸ਼ਵ ਪ੍ਰਸਿੱਧ ਸਾਹਿਤਕਾਰ, ਪਦਮ ਸ੍ਰੀ ਪ੍ਰੋ. ਗੁਰਦਿਆਲ ਸਿੰਘ ਨੇ ਇਥੇ ਪੰਜਾਬੀ ਸਾਹਿਤ ਸਭਾ ਜੈਤੋ ਦੇ ਪ੍ਰਧਾਨ ਹਰਜਿੰਦਰ ਸਿੰਘ ਸੂਰੇਵਾਲੀਆ ਦਾ ਨਵਾਂ ਕਹਾਣੀ ਸੰਗ੍ਰਹਿ 'ਪਾਪਾ ਆਪਾਂ ਬਰਾੜ ਹੁੰਨੇ ਆਂ' ਨੂੰ ਰਿਲੀਜ਼ ਕਰਨ ਦੀ ਰਸਮ ਅਦਾ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਪੰਜਾਬੀ ਵਿਚ ਕੁੱਝ ਕਹਾਣੀਕਾਰ ਬਹੁਤ ਵਧੀਆ ਕਹਾਣੀ ਲਿਖ ਰਹੇ ਹਨ ਅਤੇ ਹਰਜਿੰਦਰ ਸਿੰਘ ਸੂਰੇਵਾਲੀਆ ਉਨ੍ਹਾਂ ਕਹਾਣੀਕਾਰਾਂ ਵਿਚੋਂ ਇਕ ਹੈ। ਉਨ੍ਹਾਂ ਇਸ ਪੁਸਤਕ ਲਈ ਸ੍ਰੀ ਸੂਰੇਵਾਲੀਆ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਬੋਲਦਿਆਂ ਅਮਰਜੀਤ ਢਿੱਲੋਂ ਨੇ ਕਿਹਾ ਕਿ ਹਰਜਿੰਦਰ ਸਿੰਘ ਸੂਰੇਵਾਲੀਆ ਦੀਆਂ ਕਹਾਣੀਆਂ ਯਥਾਰਥ ਨਾਲ ਜੁੜੀਆਂ ਹਨ। ਇਹ ਜ਼ਿੰਦਗੀ ਦੀ ਬਾਤ ਪਾਉਂਦੀਆਂ ਹਨ ਅਤੇ ਇਨ੍ਹਾਂ ਵਿਚ ਸਮਾਜ ਅਤੇ ਮਨੁੱਖੀ ਸਰੋਕਾਰਾਂ ਦੀ ਪੇਸ਼ਕਾਰੀ ਬਹੁਤ ਵਧੀਆ ਹੈ। ਸਭਾ ਦੇ ਜਨਰਲ ਸਕੱਤਰ ਹਰਦਮ ਸਿੰਘ ਮਾਨ ਨੇ ਕਿਹਾ ਕਿ ਬੇਸ਼ੱਕ ਹਰਜਿੰਦਰ ਸਿੰਘ ਸੂਰੇਵਾਲੀਆ ਬਹੁਤ ਘੱਟ ਲਿਖਦਾ ਹੈ ਪਰ ਉਸ ਨੇ ਕਹਾਣੀ ਦੇ ਮਿਆਰ ਨੂੰ ਹਮੇਸ਼ਾ ਪਹਿਲ ਦਿੱਤੀ ਹੈ। ਉਸ ਦੀਆਂ ਕਹਾਣੀਆਂ ਨੂੰ ਨੀਲਮਣੀ ਐਵਾਰਡ ਅਤੇ ਹੋਰ ਸਨਮਾਨ ਮਿਲਣੇ ਵੀ ਉਸ ਦੀ ਕਹਾਣੀ ਦੇ ਚੰਗੇ ਹੋਣ ਦੀ ਗਵਾਹੀ ਭਰਦੇ ਹਨ। ਬਲਜੀਤ ਸਿੰਘ ਭੁੱਲਰ ਅਤੇ ਯਸ਼ਪਾਲ ਸ਼ਰਮਾ ਨੇ ਵੀ ਸ੍ਰੀ ਸੂਰੇਵਾਲੀਆ ਦੀਆਂ ਕਹਾਣੀਆਂ ਦੀ ਸ਼ੈਲੀ ਅਤੇ ਦ੍ਰਿਸ਼ ਵਰਨਣ ਪਾਠਕਾਂ ਨੂੰ ਕੀਲ ਲੈਂਦਾ ਹੈ। ਹਰਜਿੰਦਰ ਸਿੰਘ ਸੂਰੇਵਾਲੀਆ ਨੇ ਇਨ੍ਹਾਂ ਟਿੱਪਣੀਆਂ ਲਈ ਧੰਨਵਾਦ ਕੀਤਾ ਅਤੇ ਇਸ ਪੁਸਤਕ ਦੇ ਸਿਰਲੇਖ ਵਾਲੀ ਕਹਾਣੀ 'ਪਾਪਾ ਆਪਾਂ ਬਰਾੜ ਹੁੰਨੇ ਆਂ' ਦੀ ਪਿੱਠਭੁਮੀ ਬਾਰੇ ਵਿਚਾਰ ਪ੍ਰਗਟ ਕੀਤੇ।
Labels:
Book Release,
Jaiton,
Literary News,
News,
punjabi-news,
ਸਾਹਿੱਤਕ ਖ਼ਬਰਾਂ,
ਖ਼ਬਰਾਂ,
ਘੁੰਡ ਚੁਕਾਈ,
ਜੈਤੋਂ
Post a Comment
ਸੰਵਾਦ ਵਿਚਾਰਾਂ ਦੇ ਆਦਾਨ-ਪ੍ਰਦਾਨ ਦੀ ਕਦੇ ਨਾ ਰੁਕਣ ਵਾਲੀ ਪ੍ਰਕਿਰਿਆ ਹੈ। ਅਸੀ ਸੰਵਾਦ ਸ਼ੁਰੂ ਕਰਨ ਦੀ ਪਹਿਲ ਕਦਮੀ ਕਰ ਦਿੱਤੀ ਹੈ, ਇਸ ਨੂੰ ਜਾਰੀ ਰੱਖਣ ਲਈ ਤੁਸੀ ਆਪਣੇ ਵਿਚਾਰ ਦੇ ਦੋ ਕਦਮ ਸਾਡੇ ਨਾਲ ਤੁਰਦੇ ਜਾਓ...
ਟਿੱਪਣੀ ਕਰਨ ਦਾ ਤਰੀਕਾ
1. ਆਪਣੀ ਟਿੱਪਣੀ ਹੇਠ ਲਿਖੇ ਡੱਬੇ ਵਿਚ ਲਿਖੋ।
2. ਡੱਬੇ ਦੇ ਥੱਲੇ ਦਿੱਤੇ Comment as : Select Profile ਵਾਲੇ ਖਾਨੇ ਵਿਚੋਂ ਆਪਣਾ ਅਕਾਊਂਟ ਚੁੱਣੋ ਜਾਂ ਫ਼ਿਰ Name/URL ਚੁਣੋ।
3. ਜੇ ਤੁਸੀ Name/URL ਚੁਣਿਆ ਹੈ ਤਾਂ Name ਵਾਲੇ ਖਾਨੇ ਵਿਚ ਆਪਣਾ ਨਾਮ ਭਰੋ ਅਤੇ URL ਵਾਲੇ ਖਾਨੇ ਵਿਚ ਆਪਣੀ ਵੈੱਬਸਾਈਟ ਜਾਂ ਈ-ਮੇਲ ਪਤਾ ਭਰੋ (ਜੇ ਵੈੱਬਸਾਈਟ/ਈ-ਮੇਲ ਨਾ ਹੋਵੇ ਤਾਂ ਉਸ ਖਾਨੇ ਨੂੰ ਖਾਲੀ ਛੱਡ ਦੇਵੋ)।
4. ਜੇ ਤੁਸੀ ਬੇਨਾਮੀ ਟਿੱਪਣੀ ਕਰਨਾ ਚਾਹੁੰਦੇ ਹੋ ਤਾਂ Anonymous ਚੁਣੋ
5. ਇਸ ਤੋਂ ਬਾਅਦ Post Comment Button 'ਤੇ ਕਲਿੱਕ ਕਰੋ।
ਨੋਟ: ਜੇ ਤੁਸੀ ਅਕਾਊਂਟ Name/URL ਜਾਂ Anonymous ਤੋਂ ਇਲਾਵਾ ਕੋਈ ਹੋਰ ਵਿਕਲਪ ਚੁਣਿਆ ਹੈ ਤਾਂ Post Comment Button 'ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡੇ ਚੁਣੇ ਹੋਏ ਅਕਾਊਂਟ ਦਾ ਲੋਗਿਨ ਪੇਜ਼ ਆ ਜਾਵੇਗਾ। ਉਸ ਵਿਚ ਆਪਣਾ ਯੂਜ਼ਰਨੇਮ/ਪਾਸਵਰਡ ਭਰ ਕੇ ਲੌਗਿਨ ਕਰੋ। ਤੁਹਾਡੀ ਟਿੱਪਣੀ ਦਰਜ ਹੋ ਜਾਵੇਗੀ ਅਤੇ ਤੁਰੰਤ ਸਾਹਮਣੇ ਨਜ਼ਰ ਆ ਜਾਵੇਗੀ।