ਕਰਤਾਰ ਸਿੰਘ ਦੁੱਗਲ ਦਾ ਜਨਮ ਪਿੰਡ ਧਮਾਲ ਜ਼ਿਲ੍ਹਾ ਰਾਵਲਪਿੰਡੀ (ਹੁਣ ਪਾਕਿਸਤਾਨ ਵਿੱਚ ) ਵਿਖੇ 1 ਮਾਰਚ 1917 ਨੂੰ ਜੀਵਨ ਸਿੰਘ ਦੁੱਗਲ ਅਤੇ ਸਤਵੰਤ ਕੌਰ ਦੇ ਘਰ ਹੋਇਆ। ਫਾਰਮਨ ਕ੍ਰਿਸਚੀਅਨ ਕਾਲਜ ਲਾਹੌਰ ਤੋਂ ਐਮ. ਏ. ਅੰਗਰੇਜ਼ੀ ਕਰਨ ਤੋਂ ਬਾਅਦ ਦੁੱਗਲ ਨੇ ਆਪਣਾ ਪ੍ਰੋਫੈਸ਼ਨਲ ਜੀਵਨ ਆਲ ਇੰਡੀਆ ਰੇਡਿਓ ਤੋਂ ਸ਼ੁਰੂ ਕੀਤਾ ਸੀ ।
ਇਸ ਅਦਾਰੇ ਨਾਲ ਇਹ 1942 ਤੋਂ 1966 ਤੱਕ ਵੱਖ-ਵੱਖ ਅਹੁਦਿਆਂ ‘ਤੇ ਰਹਿਕੇ ਕੰਮ ਕਰਦੇ ਰਹੇ ਅਤੇ ਸਟੇਸ਼ਨ ਡਾਇਰੈਕਟਰ ਬਣੇ। ਇਸ ਦੌਰਾਨ ਉਹਨਾਂ ਨੇ ਪੰਜਾਬੀ ਅਤੇ ਹੋਰਨਾਂ ਭਾਸ਼ਵਾਂ ਵਿੱਚ ਪ੍ਰੋਗਰਾਮ ਬਣਾਉਣ ਕਰਨ ਦਾ ਕਾਰਜਭਾਰ ਨਿਭਾਇਆ । ਦੁੱਗਲ 1966 ਤੋਂ 1973 ਤੱਕ ਨੈਸ਼ਨਲ ਬੁੱਕ ਟਰੱਸਟ ਦੇ ਸਕੱਤਰ ਅਤੇ ਡਾਇਰੈਕਟਰ ਵੀ ਰਹੇ । ੳਹਨਾਂ ਨੇ ਸੂਚਨਾ ਅਡਵਾਈਜ਼ਰ ਵਜੋਂ ਮਨਿਸਟਰੀ ਆਫ਼ ਇਨਫ਼ਰਮੇਸ਼ਨ ਐਂਡ ਬਰਾਡਕਾਸਟਿੰਗ (ਪਲੈਨਿੰਗ ਕਮਿਸ਼ਨ ) ਵਿੱਚ ਵੀ ਕੰਮ ਕੀਤਾ ।
ਉਹ ਕਈ ਸੰਸਥਾਵਾਂ ਦੇ ਸੰਸਥਾਪਕ ਵੀ ਸਨ, ਜਿਨ੍ਹਾਂ ਵਿੱਚ ਰਾਜਾ ਰਾਮਮੋਹਨ ਰਾਏ ਲਾਇਬਰੇਰੀ ਫਾਊਂਡੇਸ਼ਨ, ਇਨਸਟੀਚਿਊਟ ਆਫ਼ ਸੋਸ਼ਲ ਐਂਡ ਇਕਨੌਮਿਕ ਚੇਂਜ ਬੰਗਲੌਰ, ਜ਼ਾਕਿਰ ਹੁਸੈਨ ਐਜੂਕੇਸ਼ਨਲ ਫਾਊਂਡੇਸ਼ਨ ਸ਼ਾਮਿਲ ਹਨ। ਉਹ ਸਾਹਿਤਕ ਖੇਤਰ ਦੀਆਂ ਕਈ ਸੰਸਥਾਵਾਂ ਦੇ ਆਹੁਦੇਦਾਰ ਵੀ ਰਹੇ । ਉਹ ਪੰਜਾਬੀ ਸਾਹਿਤ ਸਭਾ ਦਿੱਲੀ ਦੇ ਮੌਜੂਦਾ ਪ੍ਰਧਾਨ ਸਨ ਅਤੇ 1984 ਵਿਚ ਪੰਜਾਬੀ ਯੂਨੀਵਰਸਿਟੀ ਦੇ ਨੌਮੀਨੇਟਿਡ ਫੈਲੋ ਬਣੇ । ਅਗਸਤ 1977 ਨੂੰ ਉਹਨਾਂ ਨੂੰ ਸਤਿਕਾਰ ਦਿੰਦਿਆਂ ਰਾਜ ਸਭਾ ਦਾ ਮੈਂਬਰ ਵੀ ਨਾਮਜਦ ਕੀਤਾ ਗਿਆ ।
ਉਹਨਾਂ ਦੀਆਂ ਰਚਨਾਵਾਂ ਵਿੱਚ ਬਰਥ ਆਫ਼ ਸੌਂਗ, ਕਮ ਬੈਕ ਮਾਈ ਮਾਸਟਰ, ਡੰਗਰ (ਐਨੀਮਲ), ਇੱਕ ਛਿੱਟ ਚਾਨਣ ਦੀ (ਵੰਨ ਡਰੌਪ ਆਫ਼ ਲਾਈਟ), ਨਵਾਂ ਘਰ (ਨਿਊ ਹਾਊਸ), ਸੋਨਾਰ ਬੰਗਲਾ (ਗੋਲਡਨ ਬੁੰਗਾਲੌਅ), ਤਰਕਾਲਾਂ ਵੇਲੇ (ਇਨ ਦਾ ਈਵਨਿੰਗ), ਵੀਹਵੀਂ ਸਦੀ ਤੇ ਹੋਰ ਕਵਿਤਾਵਾਂ (1999), ਕੰਡੇ ਕੰਡੇ (1941) ਨਾਵਲ ਸਰਦ ਪੂਨਮ ਕੀ ਰਾਤ, ਤੇਰੇ ਭਾਣੇ, ਸਤ ਨਾਨਕ, ਬੰਦ ਦਰਵਾਜ਼ੇ (1959), ਮਿੱਟੀ ਮੁਸਲਮਾਨ ਕੀ (1999), ਫ਼ਿਲਾਸਫ਼ੀ ਐਂਡ ਫੇਥ ਆਫ਼ ਸਿੱਖਇਜ਼ਮ, ਗਿਆਨੀ ਗੁਰਮੁਖ ਸਿੰਘ ਮੁਸਾਫਿਰ ਸ਼ਾਮਿਲ ਹਨ। ਕਾਂਗਰਸ ਲਾਇਬਰੇਰੀ ਅਨੁਸਾਰ ਉਹਨਾਂ ਨੇ ਕੁੱਲ 118 ਕਿਤਾਬਾਂ ਲਿਖੀਆਂ ।
ਉਹਨਾਂ ਨੂੰ ਪਦਮ ਭੂਸ਼ਣ, ਸਾਹਿਤ ਅਕਾਡਮੀ ਐਵਾਰਡ, ਗਾਲਿਬ ਐਵਾਰਡ, ਸੋਵੀਅਤ ਲੈਂਡ ਐਵਾਰਡ, ਭਾਰਤੀ ਭਾਸ਼ਾ ਪ੍ਰੀਸ਼ਦ ਐਵਾਰਡ, ਭਾਈ ਮੋਹਣ ਸਿੰਘ ਵੈਦ ਐਵਾਰਡ, ਪੰਜਾਬੀ ਲੇਖਕ ਆਫ਼ ਦਾ ਮਿਲੇਨੀਅਮ ਐਵਾਰਡ, ਭਾਈ ਵੀਰ ਸਿੰਘ ਐਵਾਰਡ, ਪ੍ਰਮਾਣ ਪੱਤਰ ਪੰਜਾਬ ਸਰਕਾਰ ਆਦਿ ਮਾਣ ਸਨਮਾਨ ਵੀ ਸਮੇ ਸਮੇ ਮਿਲੇ। ਉਹ ਯਾਤਰਾਵਾਂ ਕਰਨ ਦੇ ਵੀ ਬਹੁਤ ਸ਼ੁਕੀਨ ਸਨ। ਉਹਨਾਂ ਨੇ ਬੁਲਗਾਰੀਆ, ਉੱਤਰੀ ਕੋਰੀਆ, ਸੋਵੀਅਤ ਸੰਘ, ਸ਼੍ਰੀਲੰਕਾ, ਸਿੰਗਾਪੁਰ, ਟੁਨੇਸ਼ੀਆ, ਇੰਗਲੈਂਡ ਅਤੇ ਅਮਰੀਕਾ ਵਰਗੇ ਮੁਲਕਾਂ ਦੀ ਸੈਰ ਕੀਤੀ।

-ਰਣਜੀਤ ਸਿੰਘ ਪ੍ਰੀਤ, ਭਗਤਾ, ਬਠਿੰਡਾ
0 ਪਾਠਕਾਂ ਦੇ ਵਿਚਾਰ:
ਸੰਵਾਦ ਵਿਚਾਰਾਂ ਦੇ ਆਦਾਨ-ਪ੍ਰਦਾਨ ਦੀ ਕਦੇ ਨਾ ਰੁਕਣ ਵਾਲੀ ਪ੍ਰਕਿਰਿਆ ਹੈ। ਅਸੀ ਸੰਵਾਦ ਸ਼ੁਰੂ ਕਰਨ ਦੀ ਪਹਿਲ ਕਦਮੀ ਕਰ ਦਿੱਤੀ ਹੈ, ਇਸ ਨੂੰ ਜਾਰੀ ਰੱਖਣ ਲਈ ਤੁਸੀ ਆਪਣੇ ਵਿਚਾਰ ਦੇ ਦੋ ਕਦਮ ਸਾਡੇ ਨਾਲ ਤੁਰਦੇ ਜਾਓ...
ਟਿੱਪਣੀ ਕਰਨ ਦਾ ਤਰੀਕਾ
1. ਆਪਣੀ ਟਿੱਪਣੀ ਹੇਠ ਲਿਖੇ ਡੱਬੇ ਵਿਚ ਲਿਖੋ।
2. ਡੱਬੇ ਦੇ ਥੱਲੇ ਦਿੱਤੇ Comment as : Select Profile ਵਾਲੇ ਖਾਨੇ ਵਿਚੋਂ ਆਪਣਾ ਅਕਾਊਂਟ ਚੁੱਣੋ ਜਾਂ ਫ਼ਿਰ Name/URL ਚੁਣੋ।
3. ਜੇ ਤੁਸੀ Name/URL ਚੁਣਿਆ ਹੈ ਤਾਂ Name ਵਾਲੇ ਖਾਨੇ ਵਿਚ ਆਪਣਾ ਨਾਮ ਭਰੋ ਅਤੇ URL ਵਾਲੇ ਖਾਨੇ ਵਿਚ ਆਪਣੀ ਵੈੱਬਸਾਈਟ ਜਾਂ ਈ-ਮੇਲ ਪਤਾ ਭਰੋ (ਜੇ ਵੈੱਬਸਾਈਟ/ਈ-ਮੇਲ ਨਾ ਹੋਵੇ ਤਾਂ ਉਸ ਖਾਨੇ ਨੂੰ ਖਾਲੀ ਛੱਡ ਦੇਵੋ)।
4. ਜੇ ਤੁਸੀ ਬੇਨਾਮੀ ਟਿੱਪਣੀ ਕਰਨਾ ਚਾਹੁੰਦੇ ਹੋ ਤਾਂ Anonymous ਚੁਣੋ
5. ਇਸ ਤੋਂ ਬਾਅਦ Post Comment Button 'ਤੇ ਕਲਿੱਕ ਕਰੋ।
ਨੋਟ: ਜੇ ਤੁਸੀ ਅਕਾਊਂਟ Name/URL ਜਾਂ Anonymous ਤੋਂ ਇਲਾਵਾ ਕੋਈ ਹੋਰ ਵਿਕਲਪ ਚੁਣਿਆ ਹੈ ਤਾਂ Post Comment Button 'ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡੇ ਚੁਣੇ ਹੋਏ ਅਕਾਊਂਟ ਦਾ ਲੋਗਿਨ ਪੇਜ਼ ਆ ਜਾਵੇਗਾ। ਉਸ ਵਿਚ ਆਪਣਾ ਯੂਜ਼ਰਨੇਮ/ਪਾਸਵਰਡ ਭਰ ਕੇ ਲੌਗਿਨ ਕਰੋ। ਤੁਹਾਡੀ ਟਿੱਪਣੀ ਦਰਜ ਹੋ ਜਾਵੇਗੀ ਅਤੇ ਤੁਰੰਤ ਸਾਹਮਣੇ ਨਜ਼ਰ ਆ ਜਾਵੇਗੀ।