Home » , , , , , , » ਹਰਭਜਨ ਧਰਨਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਹਰਭਜਨ ਧਰਨਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Written By Editor on Monday, December 2, 2013 | 16:35

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਪ੍ਰਸਿੱਧ ਪੰਜਾਬੀ ਸ਼ਾਇਰ ਸ੍ਰੀ ਹਰਭਜਨ ਧਰਨਾ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਅਕਾਡਮੀ ਦੇ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਹਰਭਜਨ ਧਰਨਾ ਜੀ ਬਹੁਤ ਹੀ ਨਿਮਰ ਅਤੇ ਨੇਕ ਦਿਲ ਇਨਸਾਨ ਸਨ। ਉਨ੍ਹਾਂ ਦਸਿਆ ਧਰਨਾ ਜੀ ਪੰਜਾਬ ਗ਼ਜ਼ਲ ਮੰਚ ਦੇ ਪ੍ਰਧਾਨ ਤੇ ਸਕੱਤਰ ਵੀ ਰਹੇ ਸਨ। ਉਹ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਰਗਰਮ ਮੈਂਬਰ ਰਹੇ ਤੇ ਉਨ੍ਹਾਂ ਦਾ ਜ਼ਿਕਰਯੋਗ ਯੋਗਦਾਨ ਰਿਹਾ ਹੈ। ਪੰਜਾਬੀ ਸ਼ਾਇਰੀ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬੀ ਗ਼ਜ਼ਲ ਵਿਚ ਉਨ੍ਹਾਂ ਦਾ ਇਕ ਨਿਵੇਕਲਾ ਸਥਾਨ ਹੈ। ਉਨ੍ਹਾਂ ਨੇ ਪੰਜਾਬੀ ਸਾਹਿਤ ਜਗਤ ਨੂੰ ਚਾਰ ਮੁੱਲਵਾਨ ਮੌਲਿਕ ਪੁਸਤਕਾਂ 'ਨਿੱਕੇ ਨਿੱਕੇ ਸੂਰਜ', 'ਉਦਾਸ ਨਾ ਹੋ', 'ਦੀਵੇ ਬਾਲ ਦਿਓ' ਅਤੇ 'ਵਧਦੇ ਕਦਮ' ਲਿਖਕੇ ਅਮੀਰੀ ਬਖ਼ਸ਼ੀ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਪੰਜਾਬੀ ਸਾਹਿਤ ਜਗਤ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

Punjabi Writer | ਪੰਜਾਬੀ ਲੇਖਕ
 ਸ਼ੋਕ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਸ.ਸ. ਜੌਹਲ, ਡਾ. ਸੁਰਜੀਤ ਪਾਤਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸ. ਪ. ਸਿੰਘ, ਪ੍ਰੋ. ਰਵਿੰਦਰ ਭੱਠਲ, ਪ੍ਰੋ. ਨਰਿੰਜਨ ਤਸਨੀਮ, ਪ੍ਰਿੰ. ਪ੍ਰੇਮ ਸਿੰਘ ਬਜਾਜ, ਡਾ. ਗੁਰਇਕਬਾਲ ਸਿੰਘ, ਸੁਰਿੰਦਰ ਕੈਲੇ, ਡਾ. ਗੁਲਜ਼ਾਰ ਸਿੰਘ ਪੰਧੇਰ, ਇੰਜ. ਜਸਵੰਤ ਸਿੰਘ ਜ਼ਫ਼ਰ, ਸ੍ਰੀਮਤੀ ਗੁਰਚਰਨ ਕੌਰ ਕੋਚਰ, ਡਾ. ਸਵਰਨਜੀਤ ਕੌਰ ਗਰੇਵਾਲ, ਤ੍ਰੈਲੋਚਨ ਲੋਚੀ, ਜਨਮੇਜਾ ਸਿੰਘ ਜੌਹਲ, ਅਮਰਜੀਤ ਸਿੰਘ ਗਰੇਵਾਲ, ਸ੍ਰੀਮਤੀ ਇੰਦਰਜੀਤਪਾਲ ਕੌਰ, ਮਨਜਿੰਦਰ ਧਨੋਆ, ਹਰਬੰਸ ਮਾਲਵਾ, ਮਹਿੰਦਰਦੀਪ ਗਰੇਵਾਲ, ਭਗਵਾਨ ਢਿੱਲੋਂ ਸਮੇਤ ਕਾਫ਼ੀ ਗਿਣਤੀ ਵਿਚ ਲੇਖਕ ਹਾਜ਼ਰ ਸਨ।
Share this article :

Post a Comment

ਸੰਵਾਦ ਵਿਚਾਰਾਂ ਦੇ ਆਦਾਨ-ਪ੍ਰਦਾਨ ਦੀ ਕਦੇ ਨਾ ਰੁਕਣ ਵਾਲੀ ਪ੍ਰਕਿਰਿਆ ਹੈ। ਅਸੀ ਸੰਵਾਦ ਸ਼ੁਰੂ ਕਰਨ ਦੀ ਪਹਿਲ ਕਦਮੀ ਕਰ ਦਿੱਤੀ ਹੈ, ਇਸ ਨੂੰ ਜਾਰੀ ਰੱਖਣ ਲਈ ਤੁਸੀ ਆਪਣੇ ਵਿਚਾਰ ਦੇ ਦੋ ਕਦਮ ਸਾਡੇ ਨਾਲ ਤੁਰਦੇ ਜਾਓ...

ਟਿੱਪਣੀ ਕਰਨ ਦਾ ਤਰੀਕਾ
1. ਆਪਣੀ ਟਿੱਪਣੀ ਹੇਠ ਲਿਖੇ ਡੱਬੇ ਵਿਚ ਲਿਖੋ।
2. ਡੱਬੇ ਦੇ ਥੱਲੇ ਦਿੱਤੇ Comment as : Select Profile ਵਾਲੇ ਖਾਨੇ ਵਿਚੋਂ ਆਪਣਾ ਅਕਾਊਂਟ ਚੁੱਣੋ ਜਾਂ ਫ਼ਿਰ Name/URL ਚੁਣੋ।
3. ਜੇ ਤੁਸੀ Name/URL ਚੁਣਿਆ ਹੈ ਤਾਂ Name ਵਾਲੇ ਖਾਨੇ ਵਿਚ ਆਪਣਾ ਨਾਮ ਭਰੋ ਅਤੇ URL ਵਾਲੇ ਖਾਨੇ ਵਿਚ ਆਪਣੀ ਵੈੱਬਸਾਈਟ ਜਾਂ ਈ-ਮੇਲ ਪਤਾ ਭਰੋ (ਜੇ ਵੈੱਬਸਾਈਟ/ਈ-ਮੇਲ ਨਾ ਹੋਵੇ ਤਾਂ ਉਸ ਖਾਨੇ ਨੂੰ ਖਾਲੀ ਛੱਡ ਦੇਵੋ)।
4. ਜੇ ਤੁਸੀ ਬੇਨਾਮੀ ਟਿੱਪਣੀ ਕਰਨਾ ਚਾਹੁੰਦੇ ਹੋ ਤਾਂ Anonymous ਚੁਣੋ
5. ਇਸ ਤੋਂ ਬਾਅਦ Post Comment Button 'ਤੇ ਕਲਿੱਕ ਕਰੋ।

ਨੋਟ: ਜੇ ਤੁਸੀ ਅਕਾਊਂਟ Name/URL ਜਾਂ Anonymous ਤੋਂ ਇਲਾਵਾ ਕੋਈ ਹੋਰ ਵਿਕਲਪ ਚੁਣਿਆ ਹੈ ਤਾਂ Post Comment Button 'ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡੇ ਚੁਣੇ ਹੋਏ ਅਕਾਊਂਟ ਦਾ ਲੋਗਿਨ ਪੇਜ਼ ਆ ਜਾਵੇਗਾ। ਉਸ ਵਿਚ ਆਪਣਾ ਯੂਜ਼ਰਨੇਮ/ਪਾਸਵਰਡ ਭਰ ਕੇ ਲੌਗਿਨ ਕਰੋ। ਤੁਹਾਡੀ ਟਿੱਪਣੀ ਦਰਜ ਹੋ ਜਾਵੇਗੀ ਅਤੇ ਤੁਰੰਤ ਸਾਹਮਣੇ ਨਜ਼ਰ ਆ ਜਾਵੇਗੀ।

 
Support : Creating Website | Johny Template | Mas Template
Copyright © 2011. ਲਫ਼ਜ਼ਾਂ ਦਾ ਪੁਲ - All Rights Reserved
Template Created by Creating Website Published by Mas Template
Proudly powered by Blogger