Home » , , , , , , » ਪੰਜਾਬੀ ਸਾਹਿਤ ਅਕਾਡਮੀ ਵਲੋਂ ਪੁਰਸਕਾਰ ਮੁੜ ਸ਼ੁਰੂ

ਪੰਜਾਬੀ ਸਾਹਿਤ ਅਕਾਡਮੀ ਵਲੋਂ ਪੁਰਸਕਾਰ ਮੁੜ ਸ਼ੁਰੂ

Written By Editor on Wednesday, March 5, 2014 | 16:36

punjabi sahit academy awards
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ
ਲੁਧਿਆਣਾ। ਉੱਘੇ ਅਰਥ ਸ਼ਾਸਤਰੀ ਸਰਦਾਰਾ ਸਿੰਘ ਜੌਹਲ,  ਲੇਖਕ ਜਸਵੰਤ ਸਿੰਘ ਕੰਵਲ, ਸੀਨੀਅਰ ਮੀਤ ਪ੍ਰਧਾਨ ਅਨੂਪ ਸਿੰਘ, ਜਨਰਲ ਸਕੱਤਰ ਸੁਖਦੇਵ ਸਿੰਘ ਅਤੇ ਅਕਾਡਮੀ ਦੇ ਪ੍ਰਧਾਨ ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਫਰਵਰੀ ਵਿਚ ਹੋਏ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਇਜਲਾਸ ਵਿਚਕਾਫ਼ੀ ਸਮੇਂ ਤੋਂ ਲੰਬਿਤ ਪਏ 15 ਧਾਲੀਵਾਲ ਪੁਰਸਕਾਰ ਦੀ ਪ੍ਰਵਾਨਗੀ ਦਿੰਦਿਆਂ ਫ਼ੈਸਲਾ ਕੀਤਾ ਕਿ ਹੁਣ ਪੰਜਾਬੀ ਸਾਹਿਤ ਅਕਾਡਮੀ ਵਲੋਂ ਇਹ ਪੁਰਸਕਾਰ ਆਪਣੇ ਤੌਰ 'ਤੇ ਦਿੱਤੇ ਜਾਣਗੇ। ਇਹ ਪੁਰਸਕਾਰ ਦੇਣ ਲਈ ਰਾਸ਼ੀ ਦਾ ਪ੍ਰਬੰਧ ਕਰਨ ਵਿਚ ਅਕਾਡਮੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਅਹਿਮ ਭੂਮਿਕਾ ਰਹੀ।  ਫ਼ਿਲਹਾਲ ਇਹ ਪੁਰਸਕਾਰ ਪਹਿਲਾਂ ਤੋਂ ਇਨ੍ਹਾਂ ਪੁਰਸਕਾਰਾਂ ਲਈ ਚੁਣੇ ਜਾ ਕੇ ਚੁੱਕੇ ਪੰਜਾਬੀ ਲੇਖਕਾਂ ਮੋਹਨਜੀਤ, ਐੱਸ ਤਰਸੇਮ, ਲਾਲ ਸਿੰਘ ਦਸੂਹਾ, ਪ੍ਰੀਤਮ ਸਿੰਘ ਰਾਹੀ, ਅਤਰਜੀਤ, ਡਾ· ਗੁਰਦੇਵ ਸਿੰਘ, ਇੰਦਰਜੀਤ ਕੌਰ ਨੰਦਨ, ਜਸਵੀਰ ਭੁੱਲਰ, ਅਵਤਾਰ ਸਿੰਘ ਬਿਲਿੰਗ, ਸ਼ਹਰਯਾਰ, ਪ੍ਰਗਟ ਸਿੰਘ ਸਿੱਧੂ, ਸਤੀਸ਼ ਕੁਮਾਰ ਵਰਮਾ, ਗੁਰਬਖ਼ਸ਼ ਸਿੰਘ ਫ਼ਰੈਂਕ, ਭਗਵੰਤ ਰਸੂਲਪੁਰੀ ਅਤ ਵਿਸ਼ੇਸ਼ ਸਨਮਾਨ ਸਵਰਨਜੀਤ ਸਵੀ ਨੂੰ ਦਿੱਤੇ ਜਾਣਗੇ। ਇਸ ਤਰ੍ਹਾਂ ਲੰਬੇ ਸਮੇਂ ਤੋਂ ਅਲਾਣੇ ਜਾ ਚੁੱਕੇ ਸਨਮਾਨ ਦੇ ਕੇ ਪਿਛਲਾ ਖੱਪਾ ਪੂਰਾ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਇਹ ਸਨਮਾਨ ਪਟਿਆਲਾ ਦੇ ਸਮਾਜ ਸੇਵੀ ਆਗੂ ਸੁਰਜੀਤ ਸਿੰਘ ਰੱਖੜਾ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਪਿਤਾ ਜੀ ਦੀ ਯਾਦ ਵਿਚ ਦਿੱਤੇ ਜਾਂਦੇ ਸਨ, ਪਰ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਅਕਾਡਮੀ ਨੂੰ ਇਨਾਮ ਦੇਣ ਲਈ ਰਾਸ਼ੀ ਪ੍ਰਾਪਤ ਨਹੀਂ ਹੋ ਸਕੀ ਸੀ। ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਵੱਲੋਂ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲੋਕ ਗੀਤ ਪ੍ਰਕਾਸ਼ਨ, ਚੰਡੀਗੜ੍ਹ ਦੇ ਮਾਲਕ ਹਰੀਸ਼ ਜੈਨ ਵਲੋਂ ਆਪਣੇ ਸਤਿਕਾਰਯੋਗ ਪਿਤਾ ਸ੍ਰੀ ਚਰਨ ਦਾਸ ਜੈਨ ਦੀ ਯਾਦ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਰਾਹੀਂ ਪੰਜ ਇੱਕੀ ਹਜ਼ਾਰ ਰੁਪਏ ਦੇ ਪੁਰਸਕਾਰ ਹਰ ਸਾਲ ਦੇਣ ਦਾ ਫ਼ੈਸਲਾ ਕੀਤਾ। ਇਸ ਤਰ੍ਹਾਂ ਇੱਕੀ ਹਜ਼ਾਰ ਰੁਪਏ ਸਨਮਾਨ ਰਾਸ਼ੀ ਵਾਲਾ ਇਕ ਹੋਰ ਪੁਰਸਕਾਰ  ਸੁਰਜੀਤ ਸਿੰਘ ਹੋਰਾਂ ਦੇ ਯਤਨ ਨਾਲ ਡਾ· ਰਵਿੰਦਰ ਰਵੀ ਸਨਮਾਨ ਦੇ ਰੂਪ ਵਿਚ ਸਥਾਪਤ ਕਰਨ ਬਾਰੇ ਫ਼ੈਸਲਾ ਹੋਇਆ। ਇਸ ਜਨਰਲ ਇਜਲਾਸ ਵਿਚ ਅਕਾਡਮੀ ਦੇ ਲੇਖਕ ਮੈਂਬਰ ਅਤੇ ਅਹੁਦੇਦਾਰ ਕਰਮਜੀਤ ਸਿੰਘ, ਐੱਸ. ਤਰਸੇਮ, ਤੇਜਵੰਤ ਮਾਨ, ਕੁਲਵਿੰਦਰ ਕੌਰ, ਗੁਰਇਕਬਾਲ ਸਿੰਘ, ਜੋਗਿੰਦਰ ਸਿੰਘ ਨਿਰਾਲਾ, ਕੁਲਦੀਪ ਸਿੰਘ ਬੇਦੀ, ਰਵਿੰਦਰ ਭੱਠਲ, ਗੁਲਜ਼ਾਰ ਸਿੰਘ ਪੰਧੇਰ, ਸੁਰਿੰਦਰ ਕੈਲੇ, ਪ੍ਰੇਮ ਸਿੰਘ ਬਜਾਜ, ਜਨਮੇਜਾ ਸਿੰਘ ਜੌਹਲ, ਤ੍ਰੈਲੋਚਨ ਲੋਚੀ, ਦੀਪਕ ਮਨਮੋਹਨ ਸਿੰਘ, ਸੁਰਿੰਦਰ ਰਾਮਪੁਰੀ, ਜਸਵੀਰ ਝੱਜ, ਭਗਵਾਨ ਢਿੱਲੋਂ, ਮਿੱਤਰ ਸੈਨ ਮੀਤ, ਸ਼ਰਨਜੀਤ ਕੌਰ, ਗੁਰਚਰਨ ਕੌਰ ਕੋਚਰ, ਸਵਰਨਜੀਤ ਕੌਰ ਗਰਵਾਲ, ਖੁਸ਼ਵੰਤ ਬਰਗਾੜੀ, ਤਰਸੇਮ ਬਰਨਾਲਾ, ਬੀਬਾ ਬਲਵੰਤ, ਸੀ. ਮਾਰਕੰਡਾ, ਜਗੀਰ ਸਿੰਘ ਨੂਰ, ਕਰਮਜੀਤ ਸਿੰਘ ਔਜਲਾ, ਸੂਫ਼ੀ ਅਮਰਜੀਤ, ਸਵਰਨਜੀਤ ਸਵੀ, ਗੁਰਦਿਆਲ ਦਲਾਲ, ਨਿਰਮਲ ਜੌੜਾ, ਮਨਜਿੰਦਰ ਧਨੋਆ, ਸੁਰਿੰਦਰ ਕੁਮਾਰ ਦਵੇਸ਼ਵਰ, ਕਮਲਪ੍ਰੀਤ ਕੌਰ ਸਿੱਧੂ, ਕਾਨਾ ਸਿੰਘ, ਪ੍ਰਿਤਪਾਲ ਕੌਰ ਚਾਹਲ, ਇੰਦਰਜੀਤਪਾਲ ਕੌਰ ਸਮੇਤ ਵੱਖ-ਵੱਖ ਸ਼ਹਿਰ ਤੋਂ ਆਏ ਲੇਖਕ ਸ਼ਾਮਲ ਸਨ।
Share this article :

Post a Comment

ਸੰਵਾਦ ਵਿਚਾਰਾਂ ਦੇ ਆਦਾਨ-ਪ੍ਰਦਾਨ ਦੀ ਕਦੇ ਨਾ ਰੁਕਣ ਵਾਲੀ ਪ੍ਰਕਿਰਿਆ ਹੈ। ਅਸੀ ਸੰਵਾਦ ਸ਼ੁਰੂ ਕਰਨ ਦੀ ਪਹਿਲ ਕਦਮੀ ਕਰ ਦਿੱਤੀ ਹੈ, ਇਸ ਨੂੰ ਜਾਰੀ ਰੱਖਣ ਲਈ ਤੁਸੀ ਆਪਣੇ ਵਿਚਾਰ ਦੇ ਦੋ ਕਦਮ ਸਾਡੇ ਨਾਲ ਤੁਰਦੇ ਜਾਓ...

ਟਿੱਪਣੀ ਕਰਨ ਦਾ ਤਰੀਕਾ
1. ਆਪਣੀ ਟਿੱਪਣੀ ਹੇਠ ਲਿਖੇ ਡੱਬੇ ਵਿਚ ਲਿਖੋ।
2. ਡੱਬੇ ਦੇ ਥੱਲੇ ਦਿੱਤੇ Comment as : Select Profile ਵਾਲੇ ਖਾਨੇ ਵਿਚੋਂ ਆਪਣਾ ਅਕਾਊਂਟ ਚੁੱਣੋ ਜਾਂ ਫ਼ਿਰ Name/URL ਚੁਣੋ।
3. ਜੇ ਤੁਸੀ Name/URL ਚੁਣਿਆ ਹੈ ਤਾਂ Name ਵਾਲੇ ਖਾਨੇ ਵਿਚ ਆਪਣਾ ਨਾਮ ਭਰੋ ਅਤੇ URL ਵਾਲੇ ਖਾਨੇ ਵਿਚ ਆਪਣੀ ਵੈੱਬਸਾਈਟ ਜਾਂ ਈ-ਮੇਲ ਪਤਾ ਭਰੋ (ਜੇ ਵੈੱਬਸਾਈਟ/ਈ-ਮੇਲ ਨਾ ਹੋਵੇ ਤਾਂ ਉਸ ਖਾਨੇ ਨੂੰ ਖਾਲੀ ਛੱਡ ਦੇਵੋ)।
4. ਜੇ ਤੁਸੀ ਬੇਨਾਮੀ ਟਿੱਪਣੀ ਕਰਨਾ ਚਾਹੁੰਦੇ ਹੋ ਤਾਂ Anonymous ਚੁਣੋ
5. ਇਸ ਤੋਂ ਬਾਅਦ Post Comment Button 'ਤੇ ਕਲਿੱਕ ਕਰੋ।

ਨੋਟ: ਜੇ ਤੁਸੀ ਅਕਾਊਂਟ Name/URL ਜਾਂ Anonymous ਤੋਂ ਇਲਾਵਾ ਕੋਈ ਹੋਰ ਵਿਕਲਪ ਚੁਣਿਆ ਹੈ ਤਾਂ Post Comment Button 'ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡੇ ਚੁਣੇ ਹੋਏ ਅਕਾਊਂਟ ਦਾ ਲੋਗਿਨ ਪੇਜ਼ ਆ ਜਾਵੇਗਾ। ਉਸ ਵਿਚ ਆਪਣਾ ਯੂਜ਼ਰਨੇਮ/ਪਾਸਵਰਡ ਭਰ ਕੇ ਲੌਗਿਨ ਕਰੋ। ਤੁਹਾਡੀ ਟਿੱਪਣੀ ਦਰਜ ਹੋ ਜਾਵੇਗੀ ਅਤੇ ਤੁਰੰਤ ਸਾਹਮਣੇ ਨਜ਼ਰ ਆ ਜਾਵੇਗੀ।

 
Support : Creating Website | Johny Template | Mas Template
Copyright © 2011. ਲਫ਼ਜ਼ਾਂ ਦਾ ਪੁਲ - All Rights Reserved
Template Created by Creating Website Published by Mas Template
Proudly powered by Blogger