ਡਾ• ਦਲੀਪ ਕੌਰ ਟਿਵਾਣਾ ਨਾ ਕੇਵਲ ਬਹੁ-ਪੱਖੀ ਪ੍ਰਤਿਭਾ ਦੇ ਸੁਆਮੀ ਹਨ, ਸਗੋਂ ਆਪ ਨੇ ਰਚਨਾਤਮਿਕਤਾ ਅਤੇ ਗਹਿਰ ਗੰਭੀਰ ਚਿੰਤਨ ਦੀ ਸਿਖਰ ਨੂੰ ਛੋਹਿਆ ਹੈ। ਡਾ• ਟਿਵਾਣਾ ਦੀ ਸਿਰਜਣਾਤਮਿਕ ਊਰਜਾ ਨੂੰ ਇਕ ਤੋਂ ਵਧੇਰੇ ਖੇਤਰਾਂ ਵਿਚ ਵਿਗਸਣ ਤੇ ਮੌਲਣ ਦਾ ਮੌਕਾ ਵੀ ਮਿਲਿਆ ਹੈ। ਪੰਜਾਬੀ ਨਾਵਲ, ਨਿੱਕੀ ਕਹਾਣੀ, ਸਵੈ-ਜੀਵਨੀ, ਰੇਖਾ-ਚਿੱਤਰ ਅਤੇ ਵਾਰਤਕ ਦੇ ਖੇਤਰ ਵਿਚ ਆਪ ਨੇ ਸ਼ਾਹਸਵਾਰ ਹੋਣ ਦਾ ਪ੍ਰਮਾਣ ਦਿੱਤਾ ਹੈ। ਆਪ ਦੇ ਗਲਪ ਵਿਚਲੇ ਦਾਰਸ਼ਨਿਕ ਅੰਸ਼ ਨੂੰ ਰਾਸ਼ਟਰੀ ਪੱਧਰ 'ਤੇ ਬਿਬੇਕ ਅਤੇ ਸੁਹਜਵੰਤ ਸ਼ੈਲੀ ਕਰਕੇ ਸਤਿਕਾਰ ਮਿਲਿਆ ਹੈ।
ਡਾ• ਦਲੀਪ ਕੌਰ ਟਿਵਾਣਾ ਦੀ ਰਚਨਾਤਮਿਕਤਾ ਨੂੰ ਸਾਹਿਤ ਅਕਾਦਮੀ ਦਿੱਲੀ ਅਤੇ ਸਰਸਵਤੀ ਸਨਮਾਨ ਜਹੇ ਪ੍ਰਤਿਸ਼ਠਿਤ ਪੁਰਸਕਾਰਾਂ ਨਾਲ ਨਿਵਾਜਿਆ ਗਿਆ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ਡੀ•ਲਿੱਟ ਦੀ ਡਿਗਰੀ, ਪੰਜਾਬ ਸਰਕਾਰ ਵਲੋਂ ਪੰਜਾਬੀ ਸਾਹਿਤ ਰਤਨ ਅਤੇ ਭਾਰਤ ਸਰਕਾਰ ਵਲੋਂ ਪਦਮਸ਼੍ਰੀ ਦੀਆਂ ਉਪਾਧੀਆਂ ਨਾਲ ਉਨ੍ਹਾਂ ਨੂੰ ਆਲੰਕਰਿਤ ਕੀਤਾ ਗਿਆ ਹੈ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਸਾਬਕਾ ਪ੍ਰਧਾਨ ਰਹੀ ਡਾ. ਟਿਵਾਣਾ ਨੂੰ ਉਨ੍ਹਾਂ ਦੀ ਸਮੁੱਚੀ ਸਾਹਿਤਕ ਘਾਲਣਾ ਸਦਕਾ ਅਕਾਡਮੀ ਦਾ ਸਰਵੁੱਚ ਸਨਮਾਨ ‘ਫ਼ੈਲੋਸ਼ਿਪ' ਪ੍ਰਦਾਨ ਕੀਤੀ ਗਈ।
-ਸੁਖਦੇਵ ਸਿੰਘ
0 ਪਾਠਕਾਂ ਦੇ ਵਿਚਾਰ:
ਸੰਵਾਦ ਵਿਚਾਰਾਂ ਦੇ ਆਦਾਨ-ਪ੍ਰਦਾਨ ਦੀ ਕਦੇ ਨਾ ਰੁਕਣ ਵਾਲੀ ਪ੍ਰਕਿਰਿਆ ਹੈ। ਅਸੀ ਸੰਵਾਦ ਸ਼ੁਰੂ ਕਰਨ ਦੀ ਪਹਿਲ ਕਦਮੀ ਕਰ ਦਿੱਤੀ ਹੈ, ਇਸ ਨੂੰ ਜਾਰੀ ਰੱਖਣ ਲਈ ਤੁਸੀ ਆਪਣੇ ਵਿਚਾਰ ਦੇ ਦੋ ਕਦਮ ਸਾਡੇ ਨਾਲ ਤੁਰਦੇ ਜਾਓ...
ਟਿੱਪਣੀ ਕਰਨ ਦਾ ਤਰੀਕਾ
1. ਆਪਣੀ ਟਿੱਪਣੀ ਹੇਠ ਲਿਖੇ ਡੱਬੇ ਵਿਚ ਲਿਖੋ।
2. ਡੱਬੇ ਦੇ ਥੱਲੇ ਦਿੱਤੇ Comment as : Select Profile ਵਾਲੇ ਖਾਨੇ ਵਿਚੋਂ ਆਪਣਾ ਅਕਾਊਂਟ ਚੁੱਣੋ ਜਾਂ ਫ਼ਿਰ Name/URL ਚੁਣੋ।
3. ਜੇ ਤੁਸੀ Name/URL ਚੁਣਿਆ ਹੈ ਤਾਂ Name ਵਾਲੇ ਖਾਨੇ ਵਿਚ ਆਪਣਾ ਨਾਮ ਭਰੋ ਅਤੇ URL ਵਾਲੇ ਖਾਨੇ ਵਿਚ ਆਪਣੀ ਵੈੱਬਸਾਈਟ ਜਾਂ ਈ-ਮੇਲ ਪਤਾ ਭਰੋ (ਜੇ ਵੈੱਬਸਾਈਟ/ਈ-ਮੇਲ ਨਾ ਹੋਵੇ ਤਾਂ ਉਸ ਖਾਨੇ ਨੂੰ ਖਾਲੀ ਛੱਡ ਦੇਵੋ)।
4. ਜੇ ਤੁਸੀ ਬੇਨਾਮੀ ਟਿੱਪਣੀ ਕਰਨਾ ਚਾਹੁੰਦੇ ਹੋ ਤਾਂ Anonymous ਚੁਣੋ
5. ਇਸ ਤੋਂ ਬਾਅਦ Post Comment Button 'ਤੇ ਕਲਿੱਕ ਕਰੋ।
ਨੋਟ: ਜੇ ਤੁਸੀ ਅਕਾਊਂਟ Name/URL ਜਾਂ Anonymous ਤੋਂ ਇਲਾਵਾ ਕੋਈ ਹੋਰ ਵਿਕਲਪ ਚੁਣਿਆ ਹੈ ਤਾਂ Post Comment Button 'ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡੇ ਚੁਣੇ ਹੋਏ ਅਕਾਊਂਟ ਦਾ ਲੋਗਿਨ ਪੇਜ਼ ਆ ਜਾਵੇਗਾ। ਉਸ ਵਿਚ ਆਪਣਾ ਯੂਜ਼ਰਨੇਮ/ਪਾਸਵਰਡ ਭਰ ਕੇ ਲੌਗਿਨ ਕਰੋ। ਤੁਹਾਡੀ ਟਿੱਪਣੀ ਦਰਜ ਹੋ ਜਾਵੇਗੀ ਅਤੇ ਤੁਰੰਤ ਸਾਹਮਣੇ ਨਜ਼ਰ ਆ ਜਾਵੇਗੀ।