ਲੁਧਿਆਣਾ। ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਫੈਸਰ ਕੁਲਵੰਤ ਜਗਰਾਉਂ ਯਾਦਗਾਰੀ ਸਾਹਿਤ ਸਨਮਾਨ ਵਾਸਤੇ ਨਵੇਂ ਲੇਖਕਾਂ ਤੋਂ ਪੁਸਤਕਾਂ ਮੰਗਵਾਈਆਂ ਗਈ ਹਨ। ਅਕਾਡਮੀ ਦੇ ਸਕੱਤਰ ਸੁਰਿੰਦਰ ਰਾਮਪੁਰੀ ਵੱਲੋਂ ਜਾਰੀ ਕੀਤੇ ਗਈ ਸੂਚਨਾ ਮੁਤਾਬਿਕ ਸਾਲ 2011 ਦਾ ਇਹ ਸਨਮਾਨ ਕੋਈ ਵੀ ਨਵਾਂ ਪੰਜਾਬੀ ਲੇਖਕ (ਜਿਸਦੀ ਉਮਰ ਦੀ 50 ਸਾਲ ਜਾਂ ਇਸ ਤੋਂ ਘੱਟ ਹੋਵੇ) ਜਿਸ ਦੀ ਪਹਿਲੀ ਪੁਸਤਕ ਸਾਲ 2009 ਤੇ 2010 ਵਿਚ ਪ੍ਰਕਾਸ਼ਿਤ ਹੋਈ ਹੋਵੇ, ਉਸ ਦਾ ਨਾਮ ਇਸ ਸਨਮਾਨ ਲਈ ਵਿਚਾਰਿਆ ਜਾਵੇਗਾ। ਇਸ ਸਨਮਾਨ ਦਾ ਹੱਕਦਾਰ ਬਨਣ ਲਈ ਲੇਖਕ ਆਪਣੀ ਮੌਲਿਕ ਅਤੇ ਰਚਨਾਤਮਕ (ਜਿਵੇਂ ਕਵਿਤਾ, ਵਾਰਤਕ, ਕਹਾਣੀ, ਨਾਟਕ ਜਾਂ ਨਾਵਲ ਆਦਿ) ਪੁਸਤਕ ਦੀਆਂ 5-5 ਕਾਪੀਆਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੂੰ ਭੇਜ ਸਕਦੇ ਹਨ। ਅਕਾਡਮੀ ਦੇ ਪ੍ਰਧਾਨ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਅਤੇ ਜਨਰਲ ਸਕੱਤਰ ਡਾਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਪੁਰਸਕਾਰ ਵਿਚ 5100 ਰੁਪਏ ਦੀ ਰਾਸ਼ੀ, ਦੋਸ਼ਾਲਾ ਅਤੇ ਸਨਮਾਨ ਪੱਤਰ ਭੇਟਾ ਕੀਤਾ ਜਾਵੇਗਾ। ਪੁਸਤਕਾਂ ਜਨਰਲ ਸਕੱਤਰ ਪੰਜਾਬੀ ਸਾਹਿਤ ਅਕਾਡਮੀ, ਪੰਜਾਬੀ ਭਵਨ ਲੁਧਿਆਣਾ ਦੇ ਨਾਮ 'ਤੇ 30 ਨਵੰਬਰ 2011 ਤੱਕ ਪਹੁੰਚ ਜਾਣੀਆਂ ਚਾਹੀਦੀਆਂ ਹਨ।
11/9/11
ਪੰਜਾਬੀ ਬਲੌਗ ਅਪਡੇਟ
ਪਿਛਲੇ 24 ਘੰਟਿਆਂ ਵਿਚ ਪੰਜਾਬੀ ਬਲੌਗਾਂ ਤੇ ਲਿਖੀਆਂ ਗਈਆਂ ਰਚਨਾਵਾਂ
...ਹੋਰ ਪੰਜਾਬੀ ਬਲੌਗ ਦੇਖਣ ਲਈ ਇੱਥੇ ਕਲਿੱਕ ਕਰੋ
ਜੇਕਰ ਤੁਸੀ ਵੀ ਆਪਣਾ ਬਲੋਗ ਜਾਂ ਵੈੱਬਸਾਈਟ ਲਫ਼ਜ਼ਾਂ ਦਾ ਪੁਲ ਨਾਲ ਜੋੜਨਾ ਚਾਹੁੰਦੇ ਹੋ ਤਾਂ ਉਸਦਾ ਲਿੰਕ ਸਾਨੂੰ ਭੇਜੋ।
ਜੇਕਰ ਤੁਸੀ ਵੀ ਆਪਣਾ ਬਲੋਗ ਜਾਂ ਵੈੱਬਸਾਈਟ ਲਫ਼ਜ਼ਾਂ ਦਾ ਪੁਲ ਨਾਲ ਜੋੜਨਾ ਚਾਹੁੰਦੇ ਹੋ ਤਾਂ ਉਸਦਾ ਲਿੰਕ ਸਾਨੂੰ ਭੇਜੋ।

0 ਪਾਠਕਾਂ ਦੇ ਵਿਚਾਰ:
ਸੰਵਾਦ ਵਿਚਾਰਾਂ ਦੇ ਆਦਾਨ-ਪ੍ਰਦਾਨ ਦੀ ਕਦੇ ਨਾ ਰੁਕਣ ਵਾਲੀ ਪ੍ਰਕਿਰਿਆ ਹੈ। ਅਸੀ ਸੰਵਾਦ ਸ਼ੁਰੂ ਕਰਨ ਦੀ ਪਹਿਲ ਕਦਮੀ ਕਰ ਦਿੱਤੀ ਹੈ, ਇਸ ਨੂੰ ਜਾਰੀ ਰੱਖਣ ਲਈ ਤੁਸੀ ਆਪਣੇ ਵਿਚਾਰ ਦੇ ਦੋ ਕਦਮ ਸਾਡੇ ਨਾਲ ਤੁਰਦੇ ਜਾਓ...
ਟਿੱਪਣੀ ਕਰਨ ਦਾ ਤਰੀਕਾ
1. ਆਪਣੀ ਟਿੱਪਣੀ ਹੇਠ ਲਿਖੇ ਡੱਬੇ ਵਿਚ ਲਿਖੋ।
2. ਡੱਬੇ ਦੇ ਥੱਲੇ ਦਿੱਤੇ Comment as : Select Profile ਵਾਲੇ ਖਾਨੇ ਵਿਚੋਂ ਆਪਣਾ ਅਕਾਊਂਟ ਚੁੱਣੋ ਜਾਂ ਫ਼ਿਰ Name/URL ਚੁਣੋ।
3. ਜੇ ਤੁਸੀ Name/URL ਚੁਣਿਆ ਹੈ ਤਾਂ Name ਵਾਲੇ ਖਾਨੇ ਵਿਚ ਆਪਣਾ ਨਾਮ ਭਰੋ ਅਤੇ URL ਵਾਲੇ ਖਾਨੇ ਵਿਚ ਆਪਣੀ ਵੈੱਬਸਾਈਟ ਜਾਂ ਈ-ਮੇਲ ਪਤਾ ਭਰੋ (ਜੇ ਵੈੱਬਸਾਈਟ/ਈ-ਮੇਲ ਨਾ ਹੋਵੇ ਤਾਂ ਉਸ ਖਾਨੇ ਨੂੰ ਖਾਲੀ ਛੱਡ ਦੇਵੋ)।
4. ਜੇ ਤੁਸੀ ਬੇਨਾਮੀ ਟਿੱਪਣੀ ਕਰਨਾ ਚਾਹੁੰਦੇ ਹੋ ਤਾਂ Anonymous ਚੁਣੋ
5. ਇਸ ਤੋਂ ਬਾਅਦ Post Comment Button 'ਤੇ ਕਲਿੱਕ ਕਰੋ।
ਨੋਟ: ਜੇ ਤੁਸੀ ਅਕਾਊਂਟ Name/URL ਜਾਂ Anonymous ਤੋਂ ਇਲਾਵਾ ਕੋਈ ਹੋਰ ਵਿਕਲਪ ਚੁਣਿਆ ਹੈ ਤਾਂ Post Comment Button 'ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡੇ ਚੁਣੇ ਹੋਏ ਅਕਾਊਂਟ ਦਾ ਲੋਗਿਨ ਪੇਜ਼ ਆ ਜਾਵੇਗਾ। ਉਸ ਵਿਚ ਆਪਣਾ ਯੂਜ਼ਰਨੇਮ/ਪਾਸਵਰਡ ਭਰ ਕੇ ਲੌਗਿਨ ਕਰੋ। ਤੁਹਾਡੀ ਟਿੱਪਣੀ ਦਰਜ ਹੋ ਜਾਵੇਗੀ ਅਤੇ ਤੁਰੰਤ ਸਾਹਮਣੇ ਨਜ਼ਰ ਆ ਜਾਵੇਗੀ।