ਪਟਿਆਲਾ | ਮਨਦੀਪ ਸਿੰਘ
ਬੀਤੇ ਦਿਨੀਂ ਕਪੂਰ ਸਿੰਘ ਘੁੰਮਣ ਮੈਮੋਰੀਅਲ ਸੁਸਾਇਟੀ ਪਟਿਆਲਾ ਵੱਲੋਂ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਾਹਿਤ ਅਕਾਦਮੀ ਅਵਾਰਡੀ ਪੰਜਾਬੀ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਨੂੰ ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਦੇ ਖੇਤਰ ਵਿਚ ਪਾਏ ਉਘੇ ਯੋਗਦਾਨ ਲਈ ਸਵਰਗੀ ਕਪੂਰ ਸਿੰਘ ਘੁੰਮਣ ਯਾਦਗਾਰੀ ਸਨਮਾਨ ਪ੍ਰਦਾਨ ਕੀਤਾ ਗਿਆ। ਡਾ. ਆਸ਼ਟ ਨੂੰ ਇਹ ਸਨਮਾਨ ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਸੁਰਜੀਤ ਸਿੰਘ ਰੱਖੜਾ, ਸੁਸਾਇਟੀ ਦੀ ਪ੍ਰਧਾਨ ਡਾ. ਸਵਰਾਜ ਘੁੰਮਣ, ਹਰਕੇਸ਼ ਸਿੰਘ ਸਿੱਧੂ (ਆਈ.ਏ.ਐਸ). ਨਾਟਕਕਾਰ ਡਾ. ਆਤਮਜੀਤ, ਰਮਣੀਕ ਘੁੰਮਣ, ਜੈਯੰਤ, ਭਗਵਾਨ ਦਾਸ ਗੁਪਤਾ ਅਤੇ ਸੁਭਾਸ਼ ਸ਼ਰਮਾ ਆਦਿ ਵੱਲੋਂ ਸਾਂਝੇ ਤੌਰ ਤੇ ਪ੍ਰਦਾਨ ਕੀਤਾ ਗਿਆ।
ਸ਼੍ਰੀ ਰੱਖੜਾ ਨੇ ਕਿਹਾ ਕਿ ਸਰਕਾਰ ਵੱਲੋਂ ਸਾਹਿਤਕਾਰਾਂ ਦੇ ਹਿਤਾਂ ਦੀ ਰਾਖੀ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਹੋਰ ਘੜੀਆਂ ਜਾ ਰਹੀਆਂ ਹਨ। ਇਸ ਦੌਰਾਨ ਪ੍ਰੋਫੈਸਰ ਗੁਰਬਚਨ ਸਿੰਘ ਰਾਹੀ, ਪ੍ਰਾਣ ਸੱਭਰਵਾਲ, ਜਗਜੀਤ ਸਰੀਨ, ਮੋਹਨ ਕੰਬੋਜ ਅਤੇ ਕਈ ਹੋਰ ਸਾਹਿਤਕਾਰਾਂ ਨੂੰ ਵੀ ਸਨਮਾਨ ਦਿੱਤੇ ਗਏ। ਡਾ. ਆਤਮਜੀਤ ਨੂੰ ਵਿਸ਼ੇਸ਼ ਐਵਾਰਡ ਪ੍ਰਦਾਨ ਕੀਤਾ ਗਿਆ। ਇਸ ਦੌਰਾਨ ਡਾ. ਸਵਰਾਜ ਘੁੰਮਣ ਦੀ ਪੁਸਤਕ 'ਪੀੜ ਸਿਆਹੀ' ਵੀ ਰਿਲੀਜ਼ ਕੀਤੀ ਗਈ। ਸਮਾਗਮ ਵਿਚ ਡਾ. ਮਨਮੋਹਨ ਸਹਿਗਲ, ਹੁਕਮ ਚੰਦ ਰਾਜਪਾਲ, ਨਾਟਕਕਾਰ ਸਤਿੰਦਰ ਸਿੰਘ ਨੰਦਾ, ਕਵਿੰਦਰ ਚਾਂਦ, ਗੁਰਚਰਨ ਪੱਬਾਰਾਲੀ, ਪ੍ਰਿੰਸੀਪਲ ਰਾਜਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਲੇਖਕ ਹਾਜ਼ਰ ਸਨ।
ਪੰਜਾਬੀ ਲੇਖਕ ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨਿਤ ਕਰਦੇ ਹੋਏ ਸੁਰਜੀਤ ਸਿੰਘ ਰੱਖੜਾ ਅਤੇ ਹੋਰ ਪਤਵੰਤੇ |
0 ਪਾਠਕਾਂ ਦੇ ਵਿਚਾਰ:
ਸੰਵਾਦ ਵਿਚਾਰਾਂ ਦੇ ਆਦਾਨ-ਪ੍ਰਦਾਨ ਦੀ ਕਦੇ ਨਾ ਰੁਕਣ ਵਾਲੀ ਪ੍ਰਕਿਰਿਆ ਹੈ। ਅਸੀ ਸੰਵਾਦ ਸ਼ੁਰੂ ਕਰਨ ਦੀ ਪਹਿਲ ਕਦਮੀ ਕਰ ਦਿੱਤੀ ਹੈ, ਇਸ ਨੂੰ ਜਾਰੀ ਰੱਖਣ ਲਈ ਤੁਸੀ ਆਪਣੇ ਵਿਚਾਰ ਦੇ ਦੋ ਕਦਮ ਸਾਡੇ ਨਾਲ ਤੁਰਦੇ ਜਾਓ...
ਟਿੱਪਣੀ ਕਰਨ ਦਾ ਤਰੀਕਾ
1. ਆਪਣੀ ਟਿੱਪਣੀ ਹੇਠ ਲਿਖੇ ਡੱਬੇ ਵਿਚ ਲਿਖੋ।
2. ਡੱਬੇ ਦੇ ਥੱਲੇ ਦਿੱਤੇ Comment as : Select Profile ਵਾਲੇ ਖਾਨੇ ਵਿਚੋਂ ਆਪਣਾ ਅਕਾਊਂਟ ਚੁੱਣੋ ਜਾਂ ਫ਼ਿਰ Name/URL ਚੁਣੋ।
3. ਜੇ ਤੁਸੀ Name/URL ਚੁਣਿਆ ਹੈ ਤਾਂ Name ਵਾਲੇ ਖਾਨੇ ਵਿਚ ਆਪਣਾ ਨਾਮ ਭਰੋ ਅਤੇ URL ਵਾਲੇ ਖਾਨੇ ਵਿਚ ਆਪਣੀ ਵੈੱਬਸਾਈਟ ਜਾਂ ਈ-ਮੇਲ ਪਤਾ ਭਰੋ (ਜੇ ਵੈੱਬਸਾਈਟ/ਈ-ਮੇਲ ਨਾ ਹੋਵੇ ਤਾਂ ਉਸ ਖਾਨੇ ਨੂੰ ਖਾਲੀ ਛੱਡ ਦੇਵੋ)।
4. ਜੇ ਤੁਸੀ ਬੇਨਾਮੀ ਟਿੱਪਣੀ ਕਰਨਾ ਚਾਹੁੰਦੇ ਹੋ ਤਾਂ Anonymous ਚੁਣੋ
5. ਇਸ ਤੋਂ ਬਾਅਦ Post Comment Button 'ਤੇ ਕਲਿੱਕ ਕਰੋ।
ਨੋਟ: ਜੇ ਤੁਸੀ ਅਕਾਊਂਟ Name/URL ਜਾਂ Anonymous ਤੋਂ ਇਲਾਵਾ ਕੋਈ ਹੋਰ ਵਿਕਲਪ ਚੁਣਿਆ ਹੈ ਤਾਂ Post Comment Button 'ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡੇ ਚੁਣੇ ਹੋਏ ਅਕਾਊਂਟ ਦਾ ਲੋਗਿਨ ਪੇਜ਼ ਆ ਜਾਵੇਗਾ। ਉਸ ਵਿਚ ਆਪਣਾ ਯੂਜ਼ਰਨੇਮ/ਪਾਸਵਰਡ ਭਰ ਕੇ ਲੌਗਿਨ ਕਰੋ। ਤੁਹਾਡੀ ਟਿੱਪਣੀ ਦਰਜ ਹੋ ਜਾਵੇਗੀ ਅਤੇ ਤੁਰੰਤ ਸਾਹਮਣੇ ਨਜ਼ਰ ਆ ਜਾਵੇਗੀ।