2/27/14

ਭੁੱਲਰ ਨੂੰ ਵਾਰਤਕ, ਮਾਨ ਅਤੇ ਕਾਲੀਆ ਨੂੰ ਬਾਲ ਪੁਰਸਕਾਰ

SHARE
'ਕਾਮਰੇਡ ਜਗਜੀਤ ਸਿੰਘ ਆਨੰਦ ਵਾਰਤਕ ਪੁਰਸਕਾਰ' ਗੁਰਬਚਨ ਸਿੰਘ ਭੁੱਲਰ ਨੂੰ ਅਤੇ ਮਾਤਾ ਜਸਵੰਤ ਕੌਰ ਮੌਲਿਕ ਬਾਲ ਪੁਸਤਕ ਪੁਰਸਕਾਰ 2012 ਬਲਜਿੰਦਰ ਮਾਨ ਦੀ ਬਾਲ ਪੁਸਤਕ 'ਮੇਰਾ ਸੁਪਨਾ' ਅਤੇ ਬਲਵਿੰਦਰ ਸਿੰਘ ਕਾਲੀਆ ਦੀ ਬਾਲ ਪੁਸਤਕ 'ਅੱਖਰ ਮਾਲਾ' ਨੂੰ ਸਾਂਝੇ ਤੌਰ 'ਤੇ ਪੰਜਾਬੀ ਮਾਤ-ਭਾਸ਼ਾ ਮੇਲੇ ਮੌਕੇ ਪੰਜਾਬੀ ਭਵਨ, ਲੁਧਿਆਣਾ ਵਿਖੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪ੍ਰਦਾਨ ਕੀਤੇ ਗਏ, ਜਿਨ੍ਹਾਂ ਵਿਚ ਸਨਮਾਨਤ ਸਾਹਿਤਕਾਰਾਂ ਨੂੰ ਨਕਦ ਰਾਸ਼ੀ, ਦੋਸ਼ਾਲੇ ਅਤੇ ਸਨਮਾਨ ਚਿੰਨ੍ਹ ਸ਼ਾਮਲ ਸਨ।
jagjit singh anand, trilochan lochi, gurbachan bhullar, gurbhajan gill, s s johal at a punjabi litarture award function
ਸਨਮਾਨਿਤ ਸ਼ਖ਼ਸੀਅਤਾਂ ਦੇ ਨਾਲ ਪਤਵੰਤੇ ਸੱਜਣ
ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪ੍ਰਸਿੱਧ ਅਰਥ-ਸ਼ਾਸਤਰੀ ਅਤੇ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਚਾਂਸਲਰ ਐੱਸ. ਐੱਸ. ਜੌਹਲ ਨੇ ਕਿਹਾ ਕਿ ਮਾਂ ਬੋਲੀ ਵਿਚ ਪੜ੍ਹੀ ਅਪਣੀ ਭਾਸ਼ਾ ਤੋਂ ਬਾਅਦ ਹੀ ਕੋਈ ਹੋਰ ਭਾਸ਼ਾ ਬਿਹਤਰ ਸਿੱਖੀ ਜਾ ਸਕਦੀ ਹੈ। ਕੇਂਦਰੀ
ਯੂਨੀਵਰਸਿਟੀ, ਬਠਿੰਡਾ ਦੇ ਵਾਈਸ ਚਾਂਸਲਰ ਜੈ ਰੂਪ ਸਿੰਘ ਨੇ ਕਿਹਾ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪੰਜਾਬੀ ਦੀ ਸੇਵਾ ਲਈ ਕੀਤਾ ਕੰਮ ਮੁੱਢਲੇ ਅਤੇ ਅਕਾਦਮਿਕ ਰੂਪ ਦਾ ਅਤਿ ਸ਼ਲਾਘਾਯੋਗ ਕਾਰਜ ਹੈ। ਮਾਂ ਬੋਲੀ ਵਿਚ ਮਾਂ ਵੱਲੋਂ ਸੁਣਾਈਆਂ ਬੱਚੇ ਦੇ ਜਨਮ ਤੋਂ ਪਹਿਲਾਂ ਦੀਆਂ ਗੱਲਾਂ ਵੀ ਪ੍ਰਭਾਵ ਪਾਉਂਦੀਆਂ ਹਨ।

ਰੂਪ ਸਿੰਘ ਰੂਪਾ ਨੇ ਕਿਹਾ ਕਿ ਮੈਨੂੰ ਬੜੀ ਖ਼ੁਸ਼ੀ ਹੈ ਕਿ ਪੰਜਾਬੀ ਮਾਤ ਭਾਸ਼ਾ ਮੇਲਾ ਪੰਜਾਬੀ ਸਾਹਿਤ ਅਕਾਡਮੀ ਵਲੋਂ ਮਨਾਇਆ ਜਾਂਦਾ ਹੈ ਅਤੇ ਇਸ ਮੌਕੇ ਸਾਹਿਤਕਾਰਾਂ ਨੂੰ ਸਨਮਾਨਤ ਕੀਤਾ ਜਾਂਦਾ ਹੈ।  ਗੁਰਬਚਨ ਸਿੰਘ ਭੁੱਲਰ ਨੂੰ ਦਿੱਤਾ ਜਾ ਰਿਹਾ 'ਕਾਮਰੇਡ ਜਗਜੀਤ ਸਿੰਘ ਆਨੰਦ ਵਾਰਤਕ ਪੁਰਸਕਾਰ' ਬਹੁਤ ਹੀ ਸਹੀ ਚੋਣ ਹੈ।

ਗੁਰਬਚਨ ਸਿੰਘ ਭੁੱਲਰ ਹੋਰਾਂ ਨੇ ਕਿਹਾ ਕਿ ਆਨੰਦ ਸਾਹਿਬ ਦੇ ਨਾਂ 'ਤੇ ਪੰਜਾਬੀ ਸਾਹਿਤ ਅਕਾਡਮੀ ਵਲੋਂ ਮਿਲਿਆ ਸਨਮਾਨ ਮੇਰੇ ਲਈ ਮਾਂ ਬੋਲੀ ਪੰਜਾਬੀ ਲਈ ਕੀਤੇ ਕਾਰਜ ਉੱਤੇ ਲੱਗੀ ਮੋਹਰ ਹੈ। ਮੈਂ ਹੋਰ ਸਿਰੜ ਨਾਲ ਕੰਮ ਕਰਾਂਗਾ। ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਗੁਰਭਜਨ ਸਿੰਘ ਨੇ ਕਿਹਾ ਕਿ ਕਾਮਰੇਡ ਜਗਜੀਤ ਸਿੰਘ ਆਨੰਦ ਵਾਰਤਕ ਪੁਰਸਕਾਰ ਰੂਪ ਸਿੰਘ ਰੂਪਾ ਹੁਰਾਂ ਨੇ ਆਪਣੇ ਪਿਤਾ ਕੇਹਰ ਸਿੰਘ ਜੀ ਦੀ ਯਾਦ ਵਿਚ ਸਥਾਪਿਤ ਕੀਤਾ ਹੈ, ਜੋ ਕਿ ਹਰ ਸਾਲ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਦਿੱਤਾ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਸਾਡੇ ਲਈ ਖੁਸ਼ੀ ਵਾਲੀ ਗੱਲ ਹੈ ਕਿ ਅੱਜ ਖ਼ੁਦ ਰੂਪ ਸਿੰਘ ਰੂਪਾ ਅਮਰੀਕਾ ਤੋਂ ਆ ਕੇ ਨਿੱਜੀ ਤੌਰ 'ਤੇ ਸਾਡੇ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਦਾ ਆਉਣਾ ਮਾਂ ਬੋਲੀ ਪੰਜਾਬੀ ਅਤੇ ਆਨੰਦ ਸਾਹਿਬ ਲਈ ਸਨੇਹ ਦਾ ਪ੍ਰਤੀਕ ਹੈ। ਅਕਾਡਮੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਮਾਤਾ ਜਸਵੰਤ ਕੌਰ ਮੌਲਿਕ ਬਾਲ ਪੁਸਤਕ ਪੁਰਸਕਾਰ 2012 ਜੋ ਪ੍ਰਸਿੱਧ ਵਿਦਵਾਨ ਪ੍ਰੀਤਮ ਸਿੰਘ ਦੇ ਪਰਿਵਾਰ ਵੱਲੋਂ ਮਾਤਾ ਜਸਵੰਤ ਕੌਰ ਜੀ ਦੀ ਯਾਦ ਵਿਚ ਦਿੱਤਾ ਜਾਂਦਾ ਹੈ। ਇਸ ਵਾਰ ਇਹ ਪੁਰਸਕਾਰ ਸਾਂਝੇ ਤੌਰ 'ਤੇ ਦੋ ਬਾਲ ਸਾਹਿਤ ਲੇਖਕਾਂ ਨੂੰ ਦਿੱਤਾ ਜਾ ਰਿਹਾ ਹੈ।  ਗੁਰਬਚਨ ਸਿੰਘ ਭੁੱਲਰ ਹੋਰਾਂ ਦੀ ਰਚਨਾ ਤੇ ਸ਼ਖਸ਼ੀਅਤ ਬਾਰੇ ਰਜਨੀਸ਼ ਬਹਾਦਰ ਸਿੰਘ ਨੇ ਚਰਚਾ ਕੀਤੀ, ਜਦਕਿ ਬਾਲ ਪੁਸਤਕਾਂ ਬਾਰੇ ਪੇਪਰ ਗੁਲਜ਼ਾਰ ਸਿੰਘ ਪੰਧੇਰ ਨੇ ਪੜ੍ਹਿਆ।  ਰੈਫਰੇਂਸ ਲਾਇਬ੍ਰੇਰੀ ਦੇ ਡਾਇਰੈਕਟਰ ਪ੍ਰੇਮ ਸਿੰਘ ਬਜਾਜ, ਸੁਰਿੰਦਰ ਕੈਲੇ, ਗੁਰਚਰਨ ਕੌਰ ਕੋਚਰ ਨੇ ਸ਼ੋਭਾ ਪੱਤਰ ਪੜ੍ਹੇ ਅਤੇ ਗੁਲਦਸਤੇ ਭੇਟ ਕੀਤੇ। ਇਸ ਮੌਕੇ ਸੁਰਿੰਦਰ ਕੈਲੇ, ਮਨਜਿੰਦਰ ਧਨੋਆ, ਤ੍ਰੈਲੋਚਨ ਲੋਚੀ, ਸਵਰਨਜੀਤ ਕੌਰ ਗਰੇਵਾਲ, ਗੁਰਚਰਨ ਕੌਰ ਕੋਚਰ, ਸਵਰਨਜੀਤ ਸਵੀ, ਸੁਖਵਿੰਦਰ ਅੰਮ੍ਰਿਤ, ਇੰਦਰਜੀਤਪਾਲ ਕੌਰ, ਸੁਰਜੀਤ ਅਲਬੇਲਾ, ਰਣਜੀਤ ਸਿੰਘ, ਪ੍ਰੀਤਮ ਸਿੰਘ ਪੰਧੇਰ, ਮਹਿੰਦਰ ਸਿੰਘ ਕੰਗਣਵਾਲ, ਜਸਵਿੰਦਰ ਧਨਾਨਸੂ, ਭਗਵਾਨ ਢਿੱਲੋਂ, ਜਸਵੀਰ ਝੱਜ, ਲਾਭ ਸਿੰਘ, ਤਰਲੋਚਨ ਝਾਂਡੇ, ਕਮਲਜੀਤ ਨੀਲੋਂ, ਸਤੀਸ਼ ਗੁਲਾਟੀ, ਇੰਦਰਪਾਲ ਸਿੰਘ, ਰਜਿੰਦਰ ਵਰਮਾ, ਕੁਲਵਿੰਦਰ ਕੌਰ ਧੀਮਾਨ ਸਮੇਤ ਸਥਾਨਕ ਲੇਖਕ ਹਾਜ਼ਰ ਸਨ।
SHARE

Author: verified_user

0 ਪਾਠਕਾਂ ਦੇ ਵਿਚਾਰ:

ਸੰਵਾਦ ਵਿਚਾਰਾਂ ਦੇ ਆਦਾਨ-ਪ੍ਰਦਾਨ ਦੀ ਕਦੇ ਨਾ ਰੁਕਣ ਵਾਲੀ ਪ੍ਰਕਿਰਿਆ ਹੈ। ਅਸੀ ਸੰਵਾਦ ਸ਼ੁਰੂ ਕਰਨ ਦੀ ਪਹਿਲ ਕਦਮੀ ਕਰ ਦਿੱਤੀ ਹੈ, ਇਸ ਨੂੰ ਜਾਰੀ ਰੱਖਣ ਲਈ ਤੁਸੀ ਆਪਣੇ ਵਿਚਾਰ ਦੇ ਦੋ ਕਦਮ ਸਾਡੇ ਨਾਲ ਤੁਰਦੇ ਜਾਓ...

ਟਿੱਪਣੀ ਕਰਨ ਦਾ ਤਰੀਕਾ
1. ਆਪਣੀ ਟਿੱਪਣੀ ਹੇਠ ਲਿਖੇ ਡੱਬੇ ਵਿਚ ਲਿਖੋ।
2. ਡੱਬੇ ਦੇ ਥੱਲੇ ਦਿੱਤੇ Comment as : Select Profile ਵਾਲੇ ਖਾਨੇ ਵਿਚੋਂ ਆਪਣਾ ਅਕਾਊਂਟ ਚੁੱਣੋ ਜਾਂ ਫ਼ਿਰ Name/URL ਚੁਣੋ।
3. ਜੇ ਤੁਸੀ Name/URL ਚੁਣਿਆ ਹੈ ਤਾਂ Name ਵਾਲੇ ਖਾਨੇ ਵਿਚ ਆਪਣਾ ਨਾਮ ਭਰੋ ਅਤੇ URL ਵਾਲੇ ਖਾਨੇ ਵਿਚ ਆਪਣੀ ਵੈੱਬਸਾਈਟ ਜਾਂ ਈ-ਮੇਲ ਪਤਾ ਭਰੋ (ਜੇ ਵੈੱਬਸਾਈਟ/ਈ-ਮੇਲ ਨਾ ਹੋਵੇ ਤਾਂ ਉਸ ਖਾਨੇ ਨੂੰ ਖਾਲੀ ਛੱਡ ਦੇਵੋ)।
4. ਜੇ ਤੁਸੀ ਬੇਨਾਮੀ ਟਿੱਪਣੀ ਕਰਨਾ ਚਾਹੁੰਦੇ ਹੋ ਤਾਂ Anonymous ਚੁਣੋ
5. ਇਸ ਤੋਂ ਬਾਅਦ Post Comment Button 'ਤੇ ਕਲਿੱਕ ਕਰੋ।

ਨੋਟ: ਜੇ ਤੁਸੀ ਅਕਾਊਂਟ Name/URL ਜਾਂ Anonymous ਤੋਂ ਇਲਾਵਾ ਕੋਈ ਹੋਰ ਵਿਕਲਪ ਚੁਣਿਆ ਹੈ ਤਾਂ Post Comment Button 'ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡੇ ਚੁਣੇ ਹੋਏ ਅਕਾਊਂਟ ਦਾ ਲੋਗਿਨ ਪੇਜ਼ ਆ ਜਾਵੇਗਾ। ਉਸ ਵਿਚ ਆਪਣਾ ਯੂਜ਼ਰਨੇਮ/ਪਾਸਵਰਡ ਭਰ ਕੇ ਲੌਗਿਨ ਕਰੋ। ਤੁਹਾਡੀ ਟਿੱਪਣੀ ਦਰਜ ਹੋ ਜਾਵੇਗੀ ਅਤੇ ਤੁਰੰਤ ਸਾਹਮਣੇ ਨਜ਼ਰ ਆ ਜਾਵੇਗੀ।

ਪੰਜਾਬੀ ਬਲੌਗ ਅਪਡੇਟ

ਪਿਛਲੇ 24 ਘੰਟਿਆਂ ਵਿਚ ਪੰਜਾਬੀ ਬਲੌਗਾਂ ਤੇ ਲਿਖੀਆਂ ਗਈਆਂ ਰਚਨਾਵਾਂ ...ਹੋਰ ਪੰਜਾਬੀ ਬਲੌਗ ਦੇਖਣ ਲਈ ਇੱਥੇ ਕਲਿੱਕ ਕਰੋ
ਜੇਕਰ ਤੁਸੀ ਵੀ ਆਪਣਾ ਬਲੋਗ ਜਾਂ ਵੈੱਬਸਾਈਟ ਲਫ਼ਜ਼ਾਂ ਦਾ ਪੁਲ ਨਾਲ ਜੋੜਨਾ ਚਾਹੁੰਦੇ ਹੋ ਤਾਂ ਉਸਦਾ ਲਿੰਕ ਸਾਨੂੰ ਭੇਜੋ।